ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਵੇਈਂ....









ਸੰਤਾਂ ਮਹਾਂਪੁਰਸ਼ਾਂ ਦੀ ਅਗਵਾਈ ਹੇਠ ਸੰਗਤਾਂ ਕਾਰ ਸੇਵਾ ਵਿੱਚ ਲਿਆ ਹਿੱਸਾ
ਪਵਿੱਤਰ ਵੇਈਂ ਕਿਨਾਰੇ ਬਣ ਰਹੇ ਨਵੇਂ ਗੁਰੂ ਘਰ ਦੀ ਇਮਾਰਤ ਦਾ ਤੀਜਾ ਲੈਂਟਰ ਪਿਆ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ੫੫੦ ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਵੇਈਂ ਕਿਨਾਰੇ ਉਸਾਰੇ ਜਾ ਰਹੇ ਗੁਰੂ ਘਰ ਦੀ ਨਵੀਂ ਇਮਾਰਤ ਦਾ ਵੱਡਾ ਲੈਂਟਰ ਪਾਇਆ ਗਿਆ। ਸਵੇਰੇ ੭ ਵਜੇਂ ਸ਼ੁਰੂ ਹੋਈ ਇਸ ਕਾਰ ਸੇਵਾ ਦੌਰਾਨ ਸੰਗਤਾਂ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ। ਨਿਰਮਲ ਕੁਟੀਆ ਕੰਪਲੈਕਸ ਵਿੱਚ ਬਣ ਰਹੀ ਗੁਰੂ ਘਰ ਦੀ ਇਸ ਇਮਾਰਤ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ, ਦੀਵਾਨ ਹਾਲ ਅਤੇ ਅਜਾਇਬ ਘਰ ਸ਼ਾਮਿਲ ਹਨ। ਜਿੱਥੇ ਸਮੁੱਚੇ ਸਿੱਖ ਇਤਿਹਾਸ ਦੇ ਨਾਲ-ਨਾਲ ਪ੍ਰਦਰਸ਼ਨੀ ਦਾ ਵੀ ਪ੍ਰਬੰਧ ਕੀਤਾ ਜਾਵੇਗਾ। ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ , ਸੰਤ ਲੀਡਰ ਸਿੰਘ ਸੈਫਲਾਬਾਦ, ਸੰਤ ਦਇਆ ਸਿੰਘ ਟਾਹਲੀ ਸਾਹਿਬ, ਸੰਤ ਅਮਰੀਕ ਸਿੰਘ ਖੁਖਰੈਣ ਅਤੇ ਸੁਖਜੀਤ ਸਿੰਘ ਸੀਚੇਵਾਲ  ਵਾਲਿਆਂ ਦੀ ਅਗਵਾਈ ਹੇਠ ਚੱਲ ਰਹੀ ਇਸ ਕਾਰ ਸੇਵਾ ਵਿੱਚ ਸੰਗਤਾਂ ਲਗਾਤਾਰ ਸੇਵਾ ਕਰਦੀਆਂ ਆ ਰਹੀਆਂ ਹਨ।
ਸੰਤ ਬਲਬੀਰ ਸਿੰਘ ਸੀਚੇਵਾਲ ਨੇ ਦੱਸਿਆ ਕਿ ਸਾਲ ੨੦੧੯ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ੫੫੦ ਵਾਂ ਪ੍ਰਕਾਸ਼ ਪੁਰਬ ਆ ਰਿਹਾ ਹੈ । ਉਸ ਤੋਂ ਪਹਿਲਾਂ ਇਸ ਨਵੀਂ ਇਮਾਰਤ ਨੂੰ ਉਸਾਰਨ ਦਾ ਟੀਚਾ ਰੱਖਿਆ ਗਿਆ ਹੈ ਤਾਂ ਜੋ ਸਿੱਖ ਇਤਿਹਾਸ ਬਾਰੇ ਤਿਆਰ ਕੀਤੇ ਜਾ ਰਹੇ ਅਜਾਇਬ ਘਰ ਵਿੱਚ ਸਿੱਖ ਸੰਗਤਾਂ ਨੂੰ ਅਥਾਹ ਜਾਣਕਾਰੀ ਹਾਸਲ ਹੋ ਸਕੇ। ਇਸ ਅਜਾਇਬ ਘਰ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫ਼ੇ ਬਾਰੇ ਅਤੇ ਪਵਿੱਤਰ ਵੇਈਂ ਦੀ ਕਾਰ ਸੇਵਾ ਬਾਰੇ ਵਿਸ਼ੇਸ਼ ਤੌਰ 'ਤੇ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ।
ਲੈਂਟਰ ਪਾaੁਣ ਲਈ ਇਲਾਕੇ ਦੇ ਪਿੰਡਾਂ ਵਿੱਚ ਸੰਗਤਾਂ ਵੱਡੀ ਗਿਣਤੀ ਵਿੱਚ ਸੇਵਾ ਕਰਨ ਲਈ ਆਈਆਂ ਹੋਈਆਂ ਸਨ।
ਜ਼ਿਕਰਯੋਗ ਹੈ ਕਿ ਜਿਸ ਅਸਥਾਨ 'ਤੇ ਗੁਰੂ ਘਰ ਦੀ ਉਸਾਰੀ ਕੀਤੀ ਜਾ ਰਹੀ ਹੈ ਉਸ ਅਸਥਾਨ 'ਤੇ ਦੇਸ਼ ਦੇ ਰਾਸ਼ਟਰਪਤੀ ਰਹੇ ਡਾ: ਏ.ਪੀ.ਜੇ ਅਬਦੁਲ ਕਲਾਮ ਦੋ ਵਾਰ ਆ ਚੁੱਕੇ ਹਨ। ਸੁਲਤਾਨਪੁਰ ਲੋਧੀ ਨਿਰਮਲ ਕੁਟੀਆ ਆਉਣ ਵਾਲੇ ਡਾ: ਕਲਾਮ ਦੇਸ਼ ਦੇ ਪਹਿਲੇ ਰਾਸ਼ਟਰਪਤੀ ਸਨ ਜਿਹੜੇ ਪਵਿੱਤਰ ਵੇਈਂ ਦੀ ਕਾਰ ਸੇਵਾ ਨੂੰ ਦੇਖਣ ਲਈ ਆਏ ਸਨ।

Post a Comment

Previous Post Next Post